
ਜਲੰਧਰ 22 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਏਡਿਡ ਅਤੇ ਅਣਏਡਿਡ ਦੇ ਜਨਰਲ ਸਕੱਤਰ ਜਗਦੀਪ ਸਿੰਘ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਾਲਜਾਂ ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਪਿਛਲੀ ਸਰਕਾਰ ਵੱਲੋਂ ਨਾ ਮੰਨੇ ਜਾਣ ਕਾਰਨ ਏਡਿਡ ਕਾਲਜਾਂ ਦੇ ਨਾਨ ਟੀਚਿੰਗ ਕਰਮਚਾਰੀ ਜੋ ਕਿ ਆਮ ਵਰਗ ਨਾਲ ਸਬੰਧਤ ਹਨ, ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਪਰ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਏਡਿਡ ਕਾਲਜਾਂ ਦੇ ਨਾਨੁਟੀਚਿੰਗ ਸਟਾਫ ਵਿਸਾਰ ਦਿੱਤਾ ਹੈ।
ਯੂਨੀਅਨ ਦੇ ਅਧਿਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਾਰੁਵਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਇਨ੍ਹਾਂ ਕਾਲਜਾਂ ਦੇ ਨਾਨ-ਟੀਚਿੰਗ ਸਟਾਫ਼ ਛੇਵਾਂ ਤਨਖਾਹ ਕਮਿਸ਼ਨ ਲਾਗੂ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਦਿੱਤਾ ਗਿਆ। ਜਿਸ ਵਿੱਚ ਦਸੰਬਰ ੨੦੧੧ ਤੋਂ ਸੋਧੇ ਹੋਏ ਗ੍ਰੇਡ ਪੇਅ, ਵਧੇ ਹੋਏ ਮਕਾਨ ਕਿਰਾਏ ਅਤੇ ਮੈਡੀਕਲ ਭੱਤੇ ਦਾ ਨੋਟੀਫਿਕੇਸ਼ਨ ਜਾਰੀ ਕਰਨਾ ਹੈ।
ਕਾਰਜਕਾਰੀ ਪ੍ਰਧਾਨ ਰਾਜੀਵ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਏਡਿਡ ਕਾਲਜਾਂ ਦੇ ਨਾਨੁਟੀਚਿੰਗ ਸਟਾਫ਼ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ ਤਾਂ ਸਰਕਾਰ ਉਨ੍ਹਾਂ ਜ਼ਿਮਨੀ ਚੋਣਾਂ ਵਿਚ ਕੋਈ ਹੋਰ ਰਣਨੀਤੀ ਅਪਣਾਉਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਸਰਕਾਰ ਅਪੀਲ ਕੀਤੀ ਕਿ ਏਡਿਡ ਕਾਲਜਾਂ ਦੇ ਨਾਨੁਟੀਚਿੰਗ ਸਟਾਫ਼ ਦੀਆਂ ਮੰਗਾਂ ਵੱਲ ਜਲਦੀ ਤੋਂ ਜਲਦੀ ਧਿਆਨ ਦਿੱਤਾ ਜਾਵੇ ਅਤੇ ਇਨ੍ਹਾਂ ਮੁਲਾਜ਼ਮਾਂ ਵਿੱਚ ਪਾਏ ਜਾ ਰਹੇ ਰੋਸ ਖ਼ਤਮ ਕੀਤਾ ਜਾਵੇ।
ਇਸ ਮੌਕੇ ਸਲਾਹਕਾਰ ਸਵਿੰਦਰ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ, ਦੀਪਕ ਸ਼ਰਮਾ ਡੀ.ਏ.ਵੀ ਕਾਲਜ ਅੰਮ੍ਰਿਤਸਰ, ਸ੍ਰੀ ਅਜੇ ਗੁਪਤਾ ਐਮ.ਐਮ.ਮੋਦੀ ਕਾਲਜ ਪਟਿਆਲਾ, ਸ. ਅਮਰੀਕ ਸਿੰਘ ਸਮੇਤ ਨਾਨੁਟੀਚਿੰਗ ਸਟਾਫ਼ ਦੇ ਪ੍ਰਧਾਨ ਅਤੇ ਸਕੱਤਰ ਹਾਜ਼ਰ ਸਨ।