
ਹੁਸ਼ਿਆਰਪੁਰ 18 ਸਤੰਬਰ (ਤਰਸੇਮ ਦੀਵਾਨਾ)- ਬੇਗਮਪੁਰਾ ਟਾਈਗਰ ਫੋਰਸ ਰਜਿ. ਦੀ ਇਕ ਵਿਸ਼ੇਸ਼ ਮੀਟਿੰਗ ਫੋਰਸ ਦੇ ਸਬ ਦਫਤਰ ਵਿਸ਼ਵਕਰਮਾ ਵੈਲਡਿੰਗ ਵਰਕਸ ਪੁਰਾਣੀ ਬਸੀ ਨਜ਼ਦੀਕ ਸੂਦ ਫਾਰਮ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਹੈਪੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ, ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ,ਦੋਆਬਾ ਪ੍ਰਧਾਨ ਹੰਸ ਰਾਜ ਇਸਲਾਮਾਬਾਦ ,ਬਿਸ਼ਨਪਾਲ ਅਤੇ ਹਲਕਾ ਚੱਬੇਵਾਲ ਦੇ ਪ੍ਰਧਾਨ ਸੁਰਿੰਦਰਪਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।
ਇਸ ਮੌਕੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਹੋਰਨਾਂ ਸੀਨੀਅਰ ਅਹੁਦੇਦਾਰਾਂ ਦੀ ਪ੍ਰਵਾਨਗੀ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਵੱਲੋਂ ਕਮਲਜੀਤ ਸਿੰਘ ਡਾਡਾ ਨੂੰ ਸਿਰੋਪਾਉ ਸਾਹਿਬ ਪਾ ਕੇ ਬਲਾਕ ਦਾ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ । ਇਸ ਮੌਕੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਹੈਪੀ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਬੇਗਮਪੁਰਾ ਟਾਈਗਰ ਫ਼ੋਰਸ ਦੇ ਵਿਸਥਾਰ ਲਈ ਪੰਜਾਬ ਦੇ ਤਮਾਮ ਜ਼ਿਲ੍ਹਿਆਂ, ਪਿੰਡਾਂ ,ਸ਼ਹਿਰਾਂ ,ਕਸਬਿਆਂ ਦੇ ਵਿੱਚ ਫੋਰਸ ਦੇ ਯੂਨਿਟ ਜਲਦੀ ਹੀ ਸਥਾਪਿਤ ਕਰ ਦਿੱਤੇ ਜਾਣਗੇ।
ਉਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਦੇ ਨਾਲ ਨਾਲ ਸਮਾਜ ਦੀ ਭਲਾਈ ਲਈ ਵਿਸ਼ੇਸ਼ ਧਿਆਨ ਦੇ ਕੇ ਨਵੇਂ ਪ੍ਰੋਜੈਕਟਾਂ ਤੇ ਕੰਮ ਕੀਤਾ ਜਾ ਰਿਹਾ ਹੈ।ਜਿਸ ਬਾਰੇ ਉੱਚ ਪੱਧਰੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਮੁੱਢਲੀ ਵਿਉਂਤਬੰਦੀ ਮੁਕੰਮਲ ਕਰਕੇ ਸਮਾਜ ਦੇ ਲੋਕਾਂ ਦੀ ਸੇਵਾ ਵਿੱਚ ਇਨਾਂ ਪ੍ਰੋਜੈਕਟਾਂ ਦੀ ਲਾਂਚਿੰਗ ਕੀਤੀ ਜਾਵੇਗੀ।ਉਨਾਂ ਸਾਰੇ ਭਾਈਚਾਰੇ ਦੇ ਲੋਕਾਂ ਨੂੰ ਇੱਕਮੁੱਠ ਹੋ ਕੇ ਸਮਾਜ ਦੀ ਬੇਹਤਰੀ ਲਈ ਕੰਮਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਤਿਨ ਸੈਣੀ, ਹਨੀ ਸਿੰਘ, ਵਿਜੇ ਕੁਮਾਰ, ਸੰਦੀਪ ਕੁਮਾਰ,ਬਿਸ਼ਨਪਾਲ, ਨਾਨਕ ਚੰਦ, ਸ਼ਰਮਾ ਨਾਰਾ, ਮਨੀਸ਼ ਕੁਮਾਰ ਬਲਾਕ ਸਕੱਤਰ, ਅਮਨਦੀਪ ਸਿੰਘ ਬਲਾਕ ਸਕੱਤਰ, ਸੋਮਨਾਥ ਠਰੋਲੀ, ਬਲਦੇਵ ਰਾਜ, ਰਾਮ ਜੀ , ਸੁਸ਼ਾਂਤ ਮੰਮਣ, ਸੋਨੂੰ, ਹੈਪੀ, ਉਪਦੇਸ਼ ,ਸੰਜੀਵ ਕੁਮਾਰ, ਹਰਵਿੰਦਰ ਸਿੰਘ, ਦਵਿੰਦਰ ਕੁਮਾਰ, ਨੇਕੂ ਅਜਨੋਹਾ ਸਰਬਜੀਤ ਸਨੀ ਸੀਣਾ ਪ੍ਰਧਾਨ ਹਲਕਾ ਚੱਬੇਵਾਲ, ਰਿੰਕੂ ਫੁਗਲਾਣਾ, ਦੇਵਰਾਜ ਰਹੀਮਪੁਰ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।