ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਾ ਇੱਕ ਘਿਨਾਉਣਾ ਅਪਰਾਧ ਹੈ : ਬੇਗਮਪੁਰਾ ਟਾਇਗਰ ਫੋਰਸ

  • By admin
  • June 3, 2023
  • 0
ਜਾਅਲੀ

ਸਰਕਾਰ ਜਾਅਲੀ ਐਸ.ਸੀ ਸਰਟੀਫਿਕੇਟ ਬਨਾਉਣ ਵਾਲਿਆ ਦਾ ਪੱਖ ਪੂਰਨਾ ਬੰਦ ਕਰੇ : ਪੰਜਾਬ ਪ੍ਰਧਾਨ ਵੀਰਪਾਲ ਠਰੋਲੀ

ਹੁਸਿ਼ਆਰਪੁਰ, 3 ਜੂਨ (ਤਰਸੇਮ ਦੀਵਾਨਾ)- ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਮੁੱਖ ਦਫ਼ਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਸ਼ੇਸ ਤੌਰ ਤੇ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਨੇਕੂ ਬੱਧਣ ਸੀਨੀਅਰ ਮੀਤ ਪ੍ਰਧਾਨ ਦੋਆਬਾ ਨੇ ਸਿਰਕਤ ਕੀਤੀ ਇਸ ਮੌਕੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਕਿਹਾ ਕਿ ਪੰਜਾਬ ਦੇ ਅੰਦਰ ਵੱਡੇ ਪੱਧਰ ‘ਤੇ ਕਈ ਲੋਕ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਚੁੱਕੇ ਹਨ।

ਇਸੇ ਹੀ ਤਰ੍ਹਾਂ ਬਾਕੀ ਰਾਜਾਂ ਵਿਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਜਨਰਲ ਕੈਟਾਗਰੀ ਦੇ ਲੋਕ ਵੱਡੀਆਂ ਪੋਸਟਾਂ ਉਤੇ ਕੰਮ ਕਰ ਰਹੇ ਹਨ। ਉਹਨਾ ਕਿਹਾ ਕਿ ਇਨਸਾਫ਼ ਖ਼ਾਤਰ ਰਿਜ਼ਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਮੋਹਾਲੀ ਵਿੱਚ ਜਿਹੜਾ ਮੋਰਚਾ ਵਿੱਢਿਆ ਗਿਆ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਡਿਊਲਡ ਕਾਸਟ ਸ੍ਰੇਣੀ ਦੀ ਭਲਾਈ ਲਈ ਕੰਮ ਕਰ ਰਹੀਆਂ ਸਾਰੀਆਂ ਜਥੇਬੰਦੀਆਂ ਨੂੰ ਇਸ ਸ਼ੰਘਰਸ਼ ਦਾ ਸਮ੍ਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੰਘਰਸ਼ ਦੀ ਬਦੌਲਤ ਬੀਤੇ ਦਿਨ ਪੰਜਾਬ ਸਰਕਾਰ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਵਲੋਂ ਜਾਅਲੀ ਸਰਟੀਫਿਕੇਟਾਂ ਤੇ ਨੌਕਰੀਆਂ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਾ ਇੱਕ ਬਹੁਤ ਹੀ ਘਿਨਾਉਣਾ ਅਪਰਾਧ ਹੈ

ਇਸ ਸਬੰਧੀ ਉਨ੍ਹਾਂ ਕਿਹਾ ਕਿ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਵਾ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਾ ਇੱਕ ਬਹੁਤ ਹੀ ਘਿਨਾਉਣਾ ਅਪਰਾਧ ਹੈ, ਜਿਸ ਕਾਰਨ ਲੋੜਬੰਦ ਦੱਬੇ ਅਤੇ ਪਿਛੜੇ ਹੋਏ ਲੋਕ ਆਪਣੇ ਹੱਕ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਹਨਾ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਦੇ ਮੁੱਖ ਦਫਤਰ ਦੇ ਬਾਹਰ ਰਿਜਰਵੇਸ਼ਨ ਚੋਰ ਫੜੋ ਪੱਕਾ ਮੋਰਚਾ ਦੇ ਨਾਮ ਤੇ ਲੱਗੇ ਮੋਰਚੇ ਦਾ ਬੇਗਮਪੁਰਾ ਟਾਇਗਰ ਫੋਰਸ ਪੂਰਨ ਤੌਰ ਤੇ ਸਮ੍ਰਥਨ ਕਰਦੀ ਹੈ।ਉਹਨਾ ਕਿਹਾ ਕਿ ਮੋਰਚੇ ਨੂੰ ਕਾਮਯਾਬ ਕਰਨ ਲਈ ਫੋਰਸ ਹਰ ਤਰ੍ਹਾ ਦਾ ਸਹਿਯੋਗ ਦੇਵਾਂਗੀ ਉਹਨਾ ਕਿਹਾ ਕਿ ਸਾਡੇ ਸਮਾਜ ਦਾ ਹੱਕ ਮਾਰਨ ਵਾਲਿਆ ਨੂੰ ਜਿਨ੍ਹਾ ਸਮਾਂ ਸਰਕਾਰ ਜੇਲ੍ਹਾ ਵਿੱਚ ਬੰਦ ਨਹੀ ਕਰਦੀ ਉਨ੍ਹਾ ਸਮਾਂ ਅਸੀ ਟਿਕ ਕੇ ਨਹੀ ਬੈਠਾਂਗੇ।

ਉਨ੍ਹਾ ਅੱਗੇ ਕਿਹਾ ਕਿ ਸਰਕਾਰ ਜਾਅਲੀ ਐਸ.ਸੀ ਸਰਟੀਫਿਕੇਟ ਬਨਾਉਣ ਵਾਲਿਆ ਦਾ ਪੱਖ ਪੂਰਨਾ ਬੰਦ ਕਰੇ ਨਹੀ ਤਾਂ ਸਮਾਜ ਹਰ ਮੋੜ ਤੇ ਸਰਕਾਰ ਨੂੰ ਘੇਰੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਅਸੋਕ ਕੁਮਾਰ ਕਟੋਚ ਬੜੀ ਬਸੀ ,ਅਮਨਦੀਪ ,ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ, ਰਾਮ ਜੀ, ਦਵਿੰਦਰ ਕੁਮਾਰ, ਰਾਜੀਵ ਸੈਣੀ, ਪੰਮਾ ਡਾਡਾ, ਗੋਗਾ ਮਾਂਝੀ ,ਰਾਜ ਕੁਮਾਰ ਬੱਧਣ, ਅਵਤਾਰ ਡਿੰਪੀ ,ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ, ਭੁਪਿੰਦਰ ਕੁਮਾਰ ਬੱਧਣ ,ਗੋਲਡੀ ਕਮਾਲਪੁਰ ,ਅਮਨ ਬਾਗਪੁਰ, ਹੈਪੀ ਸਤੋਰ, ਦੀਪੂ ਨਲੋਈਆ, ਬਿੰਦਰੀ ਸਲਵਾੜਾ, ਰਿੰਕੂ ਬਸੀ ਖਵਾਜੂ, ਗੋਰਾ ਮਾਝੀ,ਇੰਦਰਪਾਲ ਸਿੰਘ ,ਕਮਲਜੀਤ ਸਿੰਘ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਹਰਨੇਕ ਸਿੰਘ ਬੱਧਣ, ਹੈਪੀ ਫਤਹਿਗਡ਼੍ਹ, ਮਨੀਸ਼ ਕੁਮਾਰ, ਦਵਿੰਦਰ ਕੁਮਾਰ , ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸੁਸ਼ਾਂਤ ਮੰਮਣ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ, ਰਵੀ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *