ਬਿਕਰਮਜੀਤ ਸਿੰਘ ਚੀਮਾ ਨੇ ਆਦਮਪੁਰ ਵਿੱਚ ਭਾਜਪਾ ਉਮੀਦਵਾਰ ਇੰਦਰ ਅਟਵਾਲ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

  • By admin
  • April 24, 2023
  • 0
ਬਿਕਰਮਜੀਤ ਸਿੰਘ ਚੀਮਾ

ਜਲੰਧਰ 24 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਭਾਜਪਾ ਗਠਜੋੜ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਵੋਟਰਾਂ ਤੇ ਵਰਕਰਾਂ ਨਾਲ ਜਲਦੀ ਰਾਬਤਾ ਕਾਇਮ ਕਰਨ ਲਈ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਆਦਮਪੁਰ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ, ਡਾ: ਦਲਬੀਰ ਸਿੰਘ ਵੇਰਕਾ, ਮੋਹਨ ਲਾਲ ਬੰਗਾ, ਨਰਿੰਦਰ ਪਾਲ ਸਿੰਘ ਢਿੱਲੋਂ, ਸਮੂਹ ਮੰਡਲ ਪ੍ਰਧਾਨਾਂ ਸਮੇਤ ਸੈਂਕੜੇ ਵਰਕਰ ਵੀ ਹਾਜ਼ਰ ਸਨI

ਬਿਕਰਮਜੀਤ ਸਿੰਘ ਚੀਮਾ ਨੇ ਇਸ ਮੌਕੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਿਆਸੀ ਹਾਲਾਤ ਭਾਰਤੀ ਜਨਤਾ ਪਾਰਟੀ ਲਈ ਬਹੁਤ ਅਨੁਕੂਲ ਹਨ ਅਤੇ ਪੰਜਾਬ ਦੇ ਲੋਕ ਭਾਜਪਾ ਨੂੰ ਆਪਣੇ ਅਤੇ ਸੂਬੇ ਦੇ ਭਵਿੱਖ ਵਜੋਂ ਦੇਖ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਜਨਤਾ ਆਪਣੇ ਆਪ ਨੂੰ ਬੁਰੀ ਤਰ੍ਹਾਂ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ, ਕਿਉਂਕਿ ਜਿਸ ਤਰ੍ਹਾਂ ਦੇ ਝੂਠੇ ਵਾਅਦਿਆਂ ਨਾਲ ਆਮ ਆਦਮੀ ਪਾਰਟੀ ਨੇ ਜਨਤਾ ਨੂੰ ਮੂਰਖ ਬਣਾ ਕੇ ਵੋਟਾਂ ਹਾਸਲ ਕੀਤੀਆਂ ਸਨ, ਭਗਵੰਤ ਮਾਨ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਉਹ ਸਾਰੇ ਸੁਪਨੇ ਹਵਾ ਹੋ ਗਏ।

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਪੰਚਾਇਤ ਮੈਂਬਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਧਮਕਾਇਆ ਜਾ ਰਿਹਾ ਹੈ। ਸ਼ਾਇਦ ਇਨ੍ਹਾਂ ਲੋਕਾਂ ਨੂੰ ਇਹ ਨਹੀਂ ਪਤਾ ਕਿ ਜਨਤਾ ਬਹੁਤ ਸੂਝਵਾਨ ਹੈ ਅਤੇ ਇਨ੍ਹਾਂ ਦੇ ਝੂਠੇ ਵਾਅਦਿਆਂ ‘ਤੇ ਵਿਸ਼ਵਾਸ ਕਰਕੇ ਇਕ ਵਾਰੀ ਧੋਖਾ ਖਾ ਚੁੱਕੀ ਹੈ ਅਤੇ ਮੁੜ ਇਹ ਗਲਤੀ ਨਹੀਂ ਦੁਹਰਾਏਗੀ। ਲੋਕ ਆਪਣੀ ਮਰਜ਼ੀ ਅਨੁਸਾਰ ਵੋਟਾਂ ਪਾਉਂਦੇ ਹਨ। ਇਸ ਵਾਰ ਜਨਤਾ ਭਾਜਪਾ ਗਠਜੋੜ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬਹੁਮਤ ਦੇ ਕੇ ਜੇਤੂ ਬਣਾਏਗੀ।

Leave a Reply

Your email address will not be published. Required fields are marked *