ਡੇਰਾ ਚਹੇੜੂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

  • By admin
  • May 16, 2023
  • 0
ਡੇਰਾ ਚਹੇੜੂ

ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ ਵਿਦੇਸ਼ ਦੀ ਧਰਤੀ ਤੋਂ ਆਨਲਾਇਨ ਹੋ ਕੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ

ਫਗਵਾੜਾ/ਜਲੰਧਰ 16 ਮਈ (ਜਸਵਿੰਦਰ ਸਿੰਘ ਆਜ਼ਾਦ)- ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਦੇ ਤਪ ਅਸਥਾਨ ਡੇਰਾ ਚਹੇੜੂ (ਫਗਵਾੜਾ) ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ।

ਜਿਸਦੇ ਸਬੰਧ ਵਿੱਚ ਲੜ੍ਹੀਵਾਰ ਚੱਲ ਰਹੇ ਸ਼੍ਰੀ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਭੋਗ ਪੈਣ, ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਪ੍ਰਵੀਨ ਕੁਮਾਰ ਜੀ ਹੈਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਸੰਤ ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ ਸੇਵਾ ਵਾਲੀਆਂ ਬੀਬੀਆਂ ਡੇਰਾ ਚਹੇੜੂ, ਸਾਂਈ ਪੱਪਲ ਸ਼ਾਹ ਜੀ ਭਰੋਮਜਾਰਾ, ਬੇਬੀ ਵਰਸ਼ਾਂ ਬਾਵਾ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਗੁਰੂ ਚਰਨਾਂ ਨਾਲ ਜੋੜਿਆ।

ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ ਜੀ ਨੇ ਵਿਦੇਸ਼ ਦੀ ਧਰਤੀ ਤੋਂ ਲਾਇਵ ਹੋ ਕੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ

ਇਸ ਮੌਕੇ ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ ਜੀ ਨੇ ਵਿਦੇਸ਼ ਦੀ ਧਰਤੀ ਤੋਂ ਲਾਇਵ ਹੋ ਕੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਭਾਈ ਨਿਭਾਈ ਗਈ। ਜਿਕਰਯੋਗ ਹੈ ਕਿ ਡੇਰਾ ਚਹੇੜੂ ਦੇ ਮੁੱਖ ਗੱਦੀਨਸ਼ੀਨ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਵਿਦੇਸ਼ ਦੀ ਧਰਤੀ ਤੇ ਵੱਖ-ਵੱਖ ਸਮਾਗਮਾਂ ਵਿੱਚ ਹਿੱਸਾ ਲੈਣ ਵਾਸਤੇ ਵੱਖ-ਵੱਖ ਦੇਸ਼ਾਂ ਦੇ ਦੌਰੇ ਤੇ ਗਏ ਹੋਏ ਹਨ।

ਜੋ ਕਿ 23 ਮਈ ਨੂੰ ਵਾਪਸ ਡੇਰਾ ਚਹੇੜੂ ਵਿਖੇ ਪਰਤਣਗੇ ਅਤੇ 24 ਮਈ ਨੂੰ ਡੇਰਾ ਚਹੇੜੂ ਵਿਖੇ 2 ਤੋਂ 5 ਵਜੇ ਤੱਕ ਕਰਵਾਏ ਜਾ ਰਹੇ ਸਮਾਗਮਾਂ ਦੋਰਾਨ ਮਾਤਾ ਸਵਿੱਤਰੀ ਬਾਈ ਫੂਲੇ ਫ੍ਰੀ ਟਿਊਸ਼ਨ ਸੈਂਟਰ ਦੇ ਹੋਣਹਾਰ ਵਿਦਿਆਰਥੀਆਂ ਅਤੇ ਟੀਚਰਾਂ ਦਾ ਵਿਸ਼ੇਸ਼ ਸਨਮਾਨ ਕਰਨਗੇ ਤੇ ਉਥੇ ਇੱਕਤਰ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ।

ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ 25 ਮਈ ਨੂੰ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਵਿਖੇ ਸਵੇਰੇ 8 ਤੋਂ 10 ਵਜੇ ਤੱਕ ਕਰਵਾਏ ਜਾ ਰਹੇ ਇੱਕ ਵਿਸ਼ੇਸ਼ ਸਮਾਗਮ ਵਿੱਚ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਸਕੂਲ ਦੇ ਹੋਨਹਾਰ ਬਚਿਆਂ ਅਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕਰਨਗੇ। ਅੱਜ ਸੰਗਰਾਂਦ ਦੇ ਸਮਾਗਮਾਂ ਮੌਕੇ ਤੇ ਸੰਤ ਅਵਤਾਰ ਦਾਸ ਚਹੇੜੂ, ਮਹੰਤ ਬਲਵੀਰ ਦਾਸ, ਭੁੱਲਾ ਰਾਮ ਸੁਮਨ, ਧਰਮਪਾਲ, ਜਸਵਿੰਦਰ ਬਿੱਲਾ, ਹਰਜਿੰਦਰ ਬੰਗਾ, ਪੰਛੀ ਡੱਲੇਵਾਲੀਆਂ, ਅਸ਼ੋਕ ਸੰਧੂ, ਬਸਪਾ ਆਗੂ, ਸੁਮਿਤਰੀ ਦੇਵੀ, ਸੁਰਜੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਹੋਰ ਸੇਵਾਦਾਰ ਤੇ ਸੰਗਤਾਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਤੇ ਸੰਗਤਾਂ ਨੂੰ ਚਾਹ ਪਕੋੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Leave a Reply

Your email address will not be published. Required fields are marked *