
ਜਲੰਧਰ 16 ਜੂਨ (ਜਸਵਿੰਦਰ ਸਿੰਘ ਆਜ਼ਾਦ)- ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿਖੇ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਅੱਜ 16 ਜੂਨ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਏੇ ਹਨ। ਜਿਨ੍ਹਾਂ ਦੇ ਭੋਗ 18 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ ਉਪਰੰਤ ਵਿਸ਼ਾਲ ਢਾਡੀ ਦਰਬਾਰ ਸਜਾਇਆ ਜਾਵੇਗਾ। ਜਿਸ ਵਿੱਚ ਪ੍ਰਸਿੱਧ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ। ਗੁਰੂ ਘਰ ਦੇ ਰਸੀਵਰ-ਕਮ ਨਾਇਬ ਤਹਿਸੀਲਦਾਰ ਓੁਕਾਰ ਸਿੰਘ ਸੰਘਾ ਦੀ ਵਿਸ਼ੇਸ਼ ਦੇਖਰੇਖ ਹੇਠ ਦੇਸ਼ਾਂ ਵਿੱਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਏ ਜਾ ਰਹੇ ਇਸ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ 17 ਜੂਨ ਨੂੰ ਦੁਪਿਹਰ 3.30 ਵਜੇ ਤੋਂ ਰਾਤ 10 ਵਜੇ ਮਹਾਨ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ।
ਮੈਨੇਜਰ ਬਲਜੀਤ ਸਿੰਘ ਅਤੇ ਮੈਨੇਜਰ ਹਰਪ੍ਰੀਤ ਸਿੰਘ ਨੇ ਦਸਿਆ ਕਿ ਇਸ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਗੁਰੂ ਘਰ ਵਿਖੇ ਪੁੱਜੀਆਂ ਹੋਈਆਂ ਹਨ ਅਤੇ ਅੱਜ ਜੋੜ ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਗੁਰੂ ਘਰ ਵਿਖੇ ਭਾਰੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਤੱਲਣ ਵਿੱਖੇ ਨਤਮਸਤਕ ਹੋ ਰਹੀਆਂ ਹਨ। ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਗੁਰੂ ਘਰ ਨੂੰ ਬਹੁਤ ਹੀ ਸੁੰਦਰ ਤਰੀਕੇ ਨਾਲ ਵੱਖ ਵੱਖ ਤਰਾਂ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ।