ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਪਿੰਡ ਤੱਲਣ ਵਿੱਖੇ ਸੰਤ ਬਾਬਾ ਹਰਨਾਮ ਸਿੰਘ ਜੀ ਦੇ ਸਲਾਨਾਂ ਬਰਸੀ ਸਮਾਗਮ ਮਨਾਏ

  • By admin
  • January 19, 2023
  • 0
ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ

ਗੁਰੂ ਘਰ ਵਿਖੇ ਸਵੇਰ ਤੋਂ ਸ਼ਾਮ ਤੱਕ ਹਜ਼ਾਰਾ ਸੰਗਤਾਂ ਹੋਈਆਂ ਨਤਮਸਤਕ

ਬਰਸੀ ਸਮਗਮਾਂ ਦੌਰਾਨ ਵੱਖ-ਵੱਖ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਵਾਰਾਂ ਰਾਹੀਂ ਨਿਹਾਲ ਕੀਤਾ

ਜਲੰਧਰ 19 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਪਿੰਡ ਤੱਲ੍ਹਣ ਦੀ ਧਰਤੀ ਤੇ ਮੋਜੂਦ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਦੇ ਸਲਾਨਾ ਬਰਸੀ ਸਮਾਗਮ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰੂ ਘਰ ਦੇ ਰਸੀਵਰ-ਕਮ ਨਾਇਬ ਤਹਿਸੀਲਦਾਰ ਆਦਮਪੁਰ ਉਕਾਰ ਸਿੰਘ ਸੰਘਾ ਦੀ ਵਿਸ਼ੇਸ਼ ਦੇਖਰੇਖ ਹੇਠ ਮਨਾਏ ਗਏ। ਇਨ੍ਹਾਂ ਬਰਸੀ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਸਜਾਏ ਗਏ।

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ

ਜਿਸ ਵਿੱਚ ਰਾਗੀ ਭਾਈ ਕਿ੍ਰਪਾਲ ਸਿੰਘ, ਰਾਗੀ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ, ਰਾਗੀ ਭਾਈ ਜਸਵਿੰਦਰ ਸਿੰਘ ਜਾਚਕ, ਗਿਆਨੀ ਪਰਵਿੰਦਰਪਾਲ ਸਿੰਘ ਹਜ਼ੂਰੀ ਕਥਾ ਵਾਚਕ, ਗਿਆਨੀ ਛਨਵੀਰ ਸਿੰਘ ਖਾਲਸਾ, ਭਾਈ ਬਲਵਿੰਦਰ ਸਿੰਘ ਲੋਪੋਕੇ, ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ, ਰਾਗੀ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਜੀ ਅਮਿ੍ਰਤਸਰ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਇਤਿਹਾਸਕ ਵਾਰਾਂ ਰਾਹੀਂ ਨਿਹਾਲ ਕੀਤਾ।

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ

ਸਟੇਜ ਸਕੱਤਰ ਦੀ ਭੂਮਿਕਾ ਉੱਘੇ ਵਿਦਵਾਨ ਸ.ਤੀਰਥ ਸਿੰਘ ਢਿੱਲੋਂ ਵੱਲੋਂ ਨਿਭਾਈ ਗਈ। ਗੁਰੂ ਘਰ ਦੇ ਮੈਨੇਜਰ ਬਲਜੀਤ ਸਿੰਘ, ਮੈਨੇਜਰ ਹਰਪ੍ਰੀਤ ਸਿੰਘ ਵੱਲੋਂ ਸਮਾਗਮ ਦੌਰਾਨ ਜਿਥੇ ਗੁਰੂ ਘਰ ਦੇ ਰਸੀਵਰ ਉਕਾਰ ਸਿੰਘ ਸੰਘਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੇਪਾਉ ਦੇ ਕੇ ਨਿਵਾਜਿਆ ਉਥੇ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਇਸ ਸਮਾਗਮ ਦੌਰਾਨ ਗੁਰੂ ਘਰ ਵਿਖੇ ਸੰਗਤਾਂ ਨੂੰ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ

ਗੁਰੂ ਘਰ ਵਿਖੇ ਰਸੀਵਰ ਕਮ-ਨਾਇਬ ਤੀਹਸੀਲਦਾਰ ਉਕਾਰ ਸਿੰਘ ਦਾ ਸਨਮਾਨ ਕਰਦੇ ਮੈਨੇਜਰ ਬਲਜੀਤ ਸਿੰਘ, ਮੈਨੇਜ਼ਰ ਹਰਪ੍ਰੀਤ ਸਿੰਘ,, ਰਾਗੀ ਭਾਈ ਜਸਵਿੰਦਰ ਸਿੰਘ ਜਾਚਕ ਦੇ ਜਥੇ ਦਾ ਸਨਮਾਨ ਕਰਦੇ ਰਸੀਵਰ ਉਕਾਰ ਸਿੰਘ, ਮੈਨੇਜਰ ਬਲਜੀਤ ਸਿੰਘ ਮੈਨੇਜਰ ਹਰਪ੍ਰੀਤ ਸਿੰਘ, ਅਤੇ ਗੁਰੂ ਘਰ ਨਤਮਸਤਕ ਹੁੰਦੀਆਂ ਸੰਗਤਾਂ।

Leave a Reply

Your email address will not be published. Required fields are marked *