ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦਾਸਪੁਰ ਦੀ ਚੌਥੀ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਕੀਤਾ ਪਿੰਡ ਤੇ ਸਕੂਲ ਦਾ ਨਾਮ ਰੋਸ਼ਨ

  • By admin
  • November 27, 2021
  • 0
ਹਰਦਾਸਪੁਰ

ਸਕੂਲ ਦੀ ਅਧਿਆਪਕਾ ਦੁਪਿੰਦਰ ਕੌਰ ਨੇ ਵੀ ਅਧਿਆਪਕਾਂ ਦੇ ਸੁੰਦਰ ਲਿਖਾਈ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਫਗਵਾੜਾ 27 ਨਵੰਬਰ (ਹਰੀਸ਼ ਭੰਡਾਰੀ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੁਸ਼ਿਆਰਪੁਰ ਚੌਕ ਬਲਾਕ ਫਗਵਾੜਾ ਦੋ ਵਿੱਚ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਹੋਏ, ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦਾਸਪੁਰ ਦੀ ਚੌਥੀ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਪਿੰਡ ਦਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦਾਸਪੁਰ ਦੇ ਅਧਿਆਪਕਾ ਦੁਪਿੰਦਰ ਕੌਰ ਨੇ ਵੀ ਅਧਿਆਪਕਾਂ ਦੀ ਸੁੰਦਰ ਲਿਖਾਈ ਦੇ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤ ਕੇ ਸਕੂਲ ਦਾ ਅਤੇ ਬਲਾਕ ਦਾ ਨਾਮ ਉੱਚਾ ਕੀਤਾ! ਹੁਣ ਮੈਡਮ ਦੁਪਿੰਦਰ ਕੌਰ ਨੇ ਜ਼ਿਲ੍ਹਾ ਕਪੂਰਥਲਾ ਵਿੱਚ ਅਗਲਾ ਕੰਪੀਟੀਸ਼ਨ ਲੜਨ ਲਈ ਜਾਣਾ ਹੈ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦਾਸਪੁਰ ਦੇ ਮੁੱਖ ਅਧਿਆਪਕਾ ਗੁਰਵਿੰਦਰ ਕੌਰ ਤੇ ਹੋਰਨਾਂ ਨੇ ਦੋਨਾਂ ਨੂੰ ਮੁਬਾਰਕਬਾਦ ਦਿੱਤੀ!

Leave a Reply

Your email address will not be published. Required fields are marked *