
ਜਲੰਧਰ 31 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਸਫਾਈ ਕਰਮਚਾਰੀ ਸ੍ਰੀ ਕਾਲੂ ਰਾਮ ਕਾਲਜ ਨੂੰ 39 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਅੱਜ ਮਿਤੀ 31 ਮਾਰਚ 2023 ਨੂੰ ਸੇਵਾ ਮੁਕਤ ਹੋ ਗਏ ਹਨ। ਅੱਜ ਇਸ ਸੁਹਿਰਦ ਕਰਮਚਾਰੀ ਦੇ ਸਨਮਾਨ ਵਿਚ ਕਾਲਜ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿੱਚ ਸ੍ਰੀ ਕਾਲੂ ਰਾਮ ਅਤੇ ਉਨ੍ਹਾਂ ਦੀ ਪਤਨੀ ਦਾ ਸਵਾਗਤ ਪਿ੍ਰੰਸੀਪਲ ਪ੍ਰੋ. ਜਸਰੀਨ ਕੌਰ, ਡੀਨ ਸਪੋਰਟਸ ਡਾ. ਐਸ.ਐਸ. ਬੈਂਸ, ਸ੍ਰੀ ਕੰਵਰ ਸੁਖਜੀਤ ਸਿੰਘ, ਦਫਤਰ ਸੁਪਰਡੈਂਟ, ਸ੍ਰੀ ਜਗਦੀਸ਼ ਸਿੰਘ, ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ ਅਤੇ ਸੇਵਾ ਮੁਕਤ ਹੋਏ ਸ੍ਰੀ ਕਾਲੂ ਰਾਮ ਨੂੰ ਸਨਮਾਨਿਤ ਕੀਤਾ ਗਿਆ।
ਇਸ ਅਵਸਰ ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ. ਜਸਰੀਨ ਕੌਰ ਨੇ ਸ੍ਰੀ ਕਾਲੂ ਰਾਮ ਦੁਆਰਾ ਕਾਲਜ ਨੂੰ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਦੀ ਲੰਮੀ ਉਮਰ, ਤੰਦਰੁਸਤੀ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਕਾਲੂ ਰਾਮ ਇੱਕ ਮਿਹਨਤੀ ਅਤੇ ਇਮਾਨਦਾਰ ਕਰਮਚਾਰੀ ਸਨ ਅਤੇ ਉਨ੍ਹਾਂ ਵਲੋਂ ਕਾਲਜ ਨੂੰ ਦਿੱਤੀਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਸੇਵਾਮੁਕਤ ਹੋ ਰਹੇ ਸ੍ਰੀ ਕਾਲੂ ਰਾਮ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵਲੋਂ ਮਿਲੇ ਸਹਿਯੋਗ ਦੇ ਲਈ ਧੰਨਵਾਦ ਕੀਤਾ। ਉਹਨਾਂ ਪ੍ਰਿੰਸੀਪਲ ਅਤੇ ਸਟਾਫ ਦਾ ਨਿੱਘੀ ਵਿਦਾਇਗੀ ਲਈ ਧੰਨਵਾਦ ਕੀਤਾ।
ਇਸ ਮੌਕੇ ਡੀਨ ਸਪੋਰਟਸ ਡਾ. ਐਸ.ਐਸ. ਬੈਂਸ ਨੇ ਸ੍ਰੀ ਕਾਲੂ ਰਾਮ ਦੇ ਵਿਭਾਗੀ ਕੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਇਕ ਇਹੋ ਜਿਹੇ ਮਿਹਨਤੀ ਸਟਾਫ ਸਦਕਾ ਹੀ ਸਾਡੇ ਕਾਲਜ ਦੇ ਖੇਡ ਮੈਦਾਨ ਬਹੁਤ ਵਧੀਆ ਤਿਆਰ ਕੀਤੇ ਗਏ ਹਨ। ਸਟੇਜ ਸੰਚਾਲਕ ਦੀ ਭੂਮਿਕਾ ਸ੍ਰੀ ਸੁਰਿੰਦਰ ਕੁਮਾਰ ਚਲੋਤਰਾ ਪੀ.ਏ. ਨੇ ਬਾਖੁਬੀ ਨਿਭਾਈ। ਇਸ ਮੌਕੇ ਸਮੂਹ ਨਾਨ-ਟੀਚਿੰਗ ਹਾਜ਼ਰ ਸੀ।