
ਸ਼ਾਮ ਚੁਰਾਸੀ 1 ਨਵੰਬਰ (ਕ੍ਰਿਸ਼ਨਾ)- ਸ਼੍ਰੀ ਗੁਰੂ ਸਿੰਘ ਸਭਾ ਪਿੰਡ ਰਾਏਪੁਰ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਜਨਮ ਦਿਹਾੜਾ 8 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜਾ ਮਨਾਉਣ ਦੇ ਸਬੰਧ ਵਿੱਚ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਤੋਂ 30 ਅਕਤੂਬਰ ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਸਭਾ ਦੇ ਪ੍ਰਧਾਨ ਸ. ਜਗੀਰ ਸਿੰਘ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ 7 ਨਵੰਬਰ ਤੱਕ ਕੱਢੀਆਂ ਜਾਣਗੀਆਂ ਅਤੇ ਨਿਸ਼ਾਨ ਸਾਹਿਬ ਚੜਾਉਣ ਦੀ ਰਸਮ ਸਭਾ ਦੇ ਮੈਂਬਰਾਂ ਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਅਦਾ ਕੀਤੀ ਜਾਵੇਗੀ।
ਉਨਾਂ ਕਿਹਾ ਕਿ 8 ਨਵੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਕੀਰਤਨੀਏ ਅਤੇ ਢਾਡੀ ਜੱਥੇ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ ਸ਼੍ਰੀ ਗੁਰੂੁ ਨਾਨਕ ਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਉਣਗੇ। ਉਨਾਂ ਨੇ ਦੱਸਿਆ ਕਿ ਪ੍ਰਭਾਤ ਫੇਰੀਆਂ ਦੌਰਾਨ ਵਾਈਸ ਪ੍ਰਧਾਨ ਸ. ਕਰਨੈਲ ਸਿੰਘ, ਬਾਬਾ ਕੁਲਦੀਪ ਸਿੰਘ, ਕ੍ਰਿਪਾਲ ਸਿੰਘ, ਅਵਤਾਰ ਸਿੰਘ, ਗਿਆਨ ਸਿੰਘ, ਹਰਪ੍ਰੀਤ ਸਿੰਘ, ਕ੍ਰਿਸ਼ਨਾ ਰਾਏਪੁਰੀ, ਅਜੇਪਾਲ ਸਿੰਘ, ਤਰਲੋਚਨ ਸਿੰਘ, ਕੁਲਵੀਰ ਸਿੰਘ,ਇੰਦਰ ਸਿੰਘ, ਅਸ਼ੋਕ ਕੁਮਾਰ, ਮਨੀਸ਼ ਕੁਮਾਰ ਤੋਂ ਇਲਾਵਾ ਸੰਗਤਾਂ ਹਾਜਰੀ ਲਗਵਾ ਰਹੀਆਂ ਹਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ।