ਪੰਜਾਬ ਦੇ ਸਿਖਿਆ ਮੰਤਰੀ ਨੇ ਏਡਿਡ ਕਾਲਜਾਂ ਦੇ ਨਾਨ ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਪੂਰਾ ਕਰਨ ਦਾ ਦਿ’ਤਾ ਆਸ਼ਵਾਸਨ

  • By admin
  • December 18, 2022
  • 0
ਨਾਨ ਟੀਚਿੰਗ

ਜਲੰਧਰ 17 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਏਡਿਡ ਕਾਲਜਾਂ ਵੱਲੋਂ ਗਠਿਤ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਅਤੇ ਅਨਏਡਿਡ) ਦਾ ਇੱਕ ਵਫ਼ਦ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਮਿਲਿਆ ਜਿਸ ਦੀ ਪ੍ਰਧਾਨਗੀ ਸ੍ਰੀ ਰਾਜੀਵ ਸ਼ਰਮਾ, ਪ੍ਰਧਾਨ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਅਤੇ ਅਣਏਡਿਡ) ਨੇ ਕੀਤੀ। ਯੂਨੀਅਨ ਦੇ ਜਨਰਲ ਸਕੱਤਰ ਜਗਦੀਪ ਸਿੰਘ ਸਮੇਤ ਆਪਣੇ ਸਾਥੀਆਂ ਨਾਲ ਉਹਨਾਂ ਨੇ ਸਿੱਖਿਆ ਮੰਤਰੀ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਦੇ ਪੂਰਾ ਨਾ ਹੋਣ ਕਾਰਨ ਸਮੂਹ ਨਾਨ ਟੀਚਿੰਗ ਸਟਾਫ਼ ਵਿੱਚ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਛੇਵੇਂ ਤਨਖਾਹ ਕਮਿਸ਼ਨ ਲਾਗੂ ਕਰਨਾ, ਦਸੰਬਰ 2011 ਤੋਂ ਸੋਧੇ ਹੋਏ ਗ੍ਰੇਡ ਪੇਅ ਦਾ ਨੋਟੀਫਿਕੇਸ਼ਨ, ਵਧਿਆ ਮਕਾਨ ਕਿਰਾਇਆ ਅਤੇ ਸੋਧਿਆ ਮੈਡੀਕਲ ਭੱਤਾ ਸ਼ਾਮਲ ਹਨ।

ਸਿੱਖਿਆ ਮੰਤਰੀ ਮੀਤ ਹੇਅਰ ਨੇ ਸਮੂਹ ਨਾਨ ਟੀਚਿੰਗ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਪੂਰਾ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਿੱਚ ਨਾਨ ਟੀਚਿੰਗ ਸਟਾਫ਼ ਦਾ ਯੋਗਦਾਨ ਸ਼ਲਾਘਾਯੋਗ ਹੈ। ਇਸ ਮੌਕੇ ਯੂਨੀਅਨ ਦੇ ਸਲਾਹਕਾਰ ਸ.ਸਵਿੰਦਰ ਸਿੰਘ ਗੋਲਾ, ਮੀਤ ਪ੍ਰਧਾਨ ਦੀਪਕ ਸ਼ਰਮਾ, ਰਾਜੇਸ਼ ਕੌਂਡਲ ਅਤੇ ਭੂਲਿੰਦਰ ਸਿੰਘ ਹਾਜ਼ਰ ਸਨ। ਯੂਨੀਅਨ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਸ਼੍ਰੀ ਰਾਕੇਸ਼ ਸ਼ਰਮਾ ਜੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਮੀਟਿੰਗ ਸੰਪੰਨ ਹੋਈ।

Leave a Reply

Your email address will not be published. Required fields are marked *