
ਜਲੰਧਰ 7 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਏਡਿਡ ਕਾਲਜਾਂ ਵੱਲੋਂ ਗਠਿਤ ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਅਤੇ ਅਨਏਡਿਡ) ਦਾ ਇੱਕ ਵਫ਼ਦ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੂੰ ਮਿਲਿਆ ਜਿਸ ਦੀ ਅਗੁਵਾਈ ਸ. ਜਗਦੀਪ ਸਿੰਘ, ਜਨਰਲ ਸਕੱਤਰ, ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ (ਏਡਿਡ ਅਤੇ ਅਣਏਡਿਡ) ਨੇ ਕੀਤੀ। ਯੂਨੀਅਨ ਦੇ ਅਹੁਦੇਦਾਰਾਂ ਸਮੇਤ ਆਪਣੇ ਸਾਥੀਆਂ ਨਾਲ ਉਹਨਾਂ ਨੇ ਵਿੱਤ ਮੰਤਰੀ ਨੂੰ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਦੇ ਪੂਰਾ ਨਾ ਹੋਣ ਕਾਰਨ ਸਮੂਹ ਨਾਨ-ਟੀਚਿੰਗ ਸਟਾਫ਼ ਵਿੱਚ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਛੇਵਾਂ ਪੇ-ਕਮੀਸ਼ਨ ਨੂੰ ਲਾਗੂ ਕਰਨਾ, ਦਸੰਬਰ 2011 ਤੋਂ ਸੋਧੇ ਹੋਏ ਗ੍ਰੇਡ ਪੇਅ ਦਾ ਨੋਟੀਫਿਕੇਸ਼ਨ, ਵਧਿਆ ਮਕਾਨ ਕਿਰਾਇਆ ਅਤੇ ਸੋਧਿਆ ਮੈਡੀਕਲ ਭੱਤਾ ਸ਼ਾਮਲ ਹਨ।
ਵਿੱੱਤ ਮੰਤਰੀ ਚੀਮਾ ਨੇ ਸਮੂਹ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਆਪ ਸਰਕਾਰ ਕਾਲਜਾਂ ਦੇ ਨਾਨ ਟੀਚਿੰਗ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਜਲਦ ਹੀ ਕਰਮਚਾਰੀਆਂ ਨੂੰ ਇਸ ਦਾ ਸਿੱਟਾ ਮਿਲੇਗਾ। ਸ. ਜਗਦੀਪ ਸਿੰਘ ਨੇ ਵਿੱਤ ਮੰਤਰੀ ਦੇ ਓਐਸਡੀ ਸ. ਸੋਹੀ ਜੀ ਦਾ ਵੀ ਉਚੇਚੇ ਤੌਰ ਤੇ ਇਸ ਮੀਟਿੰਗ ਲਈ ਵੀ ਧੰਨਵਾਦ ਕੀਤਾ। ਇਸ ਮੌਕੇ ਯੂਨੀਅਨ ਦੇ ਆਗੂ ਸ. ਅਮਰੀਕ ਸਿੰਘ, ਸ਼੍ਰੀ ਲੱਖਾ ਸਿੰਘ, ਸ਼੍ਰੀ ਸੁਭਾਸ਼ ਸਚਦੇਵਾ, ਸ਼੍ਰੀਮਤੀ ਰਜਨੀ, ਸ਼੍ਰੀ ਸਰਬਜੀਤ, ਸ਼੍ਰੀ ਰਨਵੀਰ ਸਿੰਘ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।