
ਜਲੰਧਰ 12 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਪੀ.ਸੀ.ਐਮ.ਐਸ.ਡੀ ਕਾਲਜੀਏਟ ਸੀਨੀਅਰ ਸੈਕੰਡਰੀ ਗਰਲਸ ਸਕੂਲ, ਜਲੰਧਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ। ਹਿਊਮੈਨਟੀਜ਼ ਵਿੱਚ ਕੁਮਾਰੀ ਦੀਆ ਮਲਹੋਤਰਾ ਨੇ 500 ਵਿੱਚੋਂ 474 (94.8%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਕੁਮਾਰੀ ਦਿਵਪ੍ਰਿਆ ਨੇ 470 (94%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਅਤੇ ਕੁਮਾਰੀ ਸ਼ੀਤਲ ਨੇ 450 (90%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਮਰਸ ਵਿੱਚ ਕੁਮਾਰੀ ਰਮਨਪ੍ਰੀਤ ਨੇ 500 ਵਿੱਚੋਂ 469 (93.8%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਮਾਰੀ ਸਿੰਪਲ ਨੇ 466 (93.2%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਅਤੇ ਮਿਸ ਸਿਲਵੀ ਨੇ 463 (92.6%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਮੈਡੀਕਲ ਵਿੱਚ ਸ਼ਿਵਾਨੀ ਕੁਮਾਰੀ ਨੇ 500 ਵਿੱਚੋਂ 447 (89.4%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਕੁਮਾਰੀ ਸਿਮਰਨ ਨੇ 440 (88%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕੁਮਾਰੀ ਜੈਸਮੀਨ ਕਾਹਲੋਂ ਨੇ 417 (83.4%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।
ਨਾਨ ਮੈਡੀਕਲ ਸਟਰੀਮ ਵਿੱਚ ਕੁਮਾਰੀ ਵੰਦਨਾ ਕੌਸ਼ਲ ਨੇ 500 ਵਿੱਚੋਂ 412 (82.4%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਅਤੇ ਕੁਮਾਰੀ ਮਿਤਾਂਸ਼ੀ ਸ਼ਰਮਾ ਨੇ 380 (76%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮਾਣਯੋਗ ਮੈਂਬਰਾਂ ਅਤੇ ਪ੍ਰਿੰਸੀਪਲ ਡਾ. ਪੂਜਾ ਪਰਾਸ਼ਰ ਨੇ ਵਿਦਿਆਰਥਣਾਂ ਦੀ ਸਫਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਕੂਲ ਦੇ ਇੰਚਾਰਜ ਸ੍ਰੀਮਤੀ ਸੁਸ਼ਮਾ ਸ਼ਰਮਾ ਨੂੰ ਵੀ ਵਧਾਈ ਦਿੱਤੀ।