ਕਾਂਗਰਸ ਪਾਰਟੀ ਨੇ ਸੰਤੋਖ ਸਿੰਘ ਚੌਧਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀ ਸ਼ਰਧਾਂਜਲੀ

  • By admin
  • June 19, 2023
  • 0
ਸੰਤੋਖ ਸਿੰਘ ਚੌਧਰੀ

ਜਲੰਧਰ 18 ਜੂਨ (ਜਸਵਿੰਦਰ ਸਿੰਘ ਆਜ਼ਾਦ)- ਕਾਂਗਰਸ ਪਾਰਟੀ ਦੇ ਆਗੂਆਂ ਨੇ ਅੱਜ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਉਨ੍ਹਾਂ ਦੇ 77ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਚੌਧਰੀ, ਸਪੁੱਤਰ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਜਲੰਧਰ (ਸ਼ਹਿਰੀ) ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਨਕੋਦਰ ਹਲਕਾ ਇੰਚਾਰਜ ਡਾ. ਨਵਜੋਤ ਦਾਹੀਆ, ਸਾਬਕਾ ਮੇਅਰ ਜਗਦੀਸ਼ ਰਾਜਾ ਅਤੇ ਵੱਡੀ ਗਿਣਤੀ ‘ਚ ਸਾਬਕਾ ਕੌਂਸਲਰਾਂ, ਸਰਪੰਚਾਂ ਅਤੇ ਕਾਂਗਰਸੀ ਸਮਰਥਕਾਂ ਨੇ ਸੀਨੀਅਰ ਆਗੂ ਨੂੰ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਵਿਖੇ ਸਥਿਤ ਸਮਾਰਕ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਸਵਰਗੀ ਸੰਤੋਖ ਸਿੰਘ ਚੌਧਰੀ ਦਾ ਇਸ ਸਾਲ 14 ਜਨਵਰੀ ਨੂੰ ਫਿਲੌਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਇਸ ਮੌਕੇ ਬੋਲਦਿਆਂ ਕਾਂਗਰਸ ਲੀਡਰਸ਼ਿਪ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਚੌਧਰੀ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਜਲੰਧਰ ਜ਼ਿਲ੍ਹੇ ਦੇ ਵਿਕਾਸ ਵਿੱਚ ਪਾਏ ਅਹਿਮ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਚੌਧਰੀ ਸੰਤੋਖ ਸਿੰਘ ਦੋ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ

ਉਨ੍ਹਾਂ ਕਿਹਾ ਕਿ ਉਹ ਇੱਕ ਬਹੁਤ ਹੀ ਹਰਮਨ ਪਿਆਰੇ ਨੇਤਾ ਸਨ ਜੋ ਹਮੇਸ਼ਾ ਲੋਕ ਭਲਾਈ, ਖਾਸ ਕਰਕੇ ਸਮਾਜ ਦੇ ਹਾਸ਼ੀਏ ‘ਤੇ ਰਹਿ ਰਹੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ ਅਤੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਵੀ ਆਪਣੇ ਲੋਕਾਂ ਦਰਮਿਆਨ ਹੀ ਲਏ। ਆਪਣੇ ਸਿਆਸੀ ਜੀਵਨ ਦੌਰਾਨ ਚੌਧਰੀ ਸੰਤੋਖ ਸਿੰਘ ਦੋ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਅਤੇ ਜਲੰਧਰ ਹਲਕੇ ਤੋਂ ਦੋ ਵਾਰ ਲੋਕ ਸਭਾ ਲਈ ਚੁਣੇ ਗਏ।

ਇਸ ਮੌਕੇ ਜਲੰਧਰ ਪੱਛਮੀ ਬਲਾਕ ਦੇ ਪ੍ਰਧਾਨ ਹਰੀਸ਼ ਢੱਲ, ਸਾਬਕਾ ਕੌਂਸਲਰ ਪਵਨ ਕੁਮਾਰ, ਤਰਸੇਮ ਲਖੋਤਰਾ, ਬਚਨ ਲਾਲ ਤੇ ਜਗਦੀਸ਼ ਸਮਰਾਏ, ਸੀਨੀਅਰ ਕਾਂਗਰਸੀ ਆਗੂ ਗੁਲਜ਼ਾਰੀ ਲਾਲ, ਫਿਲੌਰ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਬਾਲਕ ਰਾਮ, ਅਵਾਦਾਨ ਸਰਪੰਚ ਦਰਸ਼ਨ, ਨਿਰਮਲ ਸਿੰਘ ਗਾਖਲ, ਤਰਾਰ ਸਰਪੰਚ ਕੁਲਦੀਪ, ਅਲੀ ਚੱਕ ਸਰਪੰਚ ਮੋਤਾ ਸਿੰਘ, ਮਾਸਟਰ ਸੋਢੀ ਰਾਮ, ਸੋਢੀ ਧਾਲੀਵਾਲ ਕਾਦੀਆਂ, ਮੁਨੀਸ਼ ਪਾਹਵਾ, ਕੁਲਦੀਪ ਕੌਰ ਗਾਖਲ, ਮੀਨੂੰ ਬੱਗਾ, ਨਰਿੰਦਰ ਪਹਿਲਵਾਨ, ਡਾ. ਅਸ਼ਵਨੀ ਆਸ਼ੂ ਅਤੇ ਗੁਰਪ੍ਰੀਤ ਸਿੰਘ ਜੌਹਲ ਅੱਪਰਾ ਹੋਰਾਂ ਸਮੇਤ ਹਾਜ਼ਰ ਸਨ।

Leave a Reply

Your email address will not be published. Required fields are marked *