ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ (ਇੰਡੀਆ) ਦੀ ਜਲੰਧਰ ਯੂਨਿਟ ਵਲੋਂ ਜੰਡੂ ਸਿੰਘਾ ਵਿਖੇ ਵਿਸ਼ੇਸ਼ ਮੀਟਿੰਗ ਹੋਈ

  • By admin
  • June 14, 2022
  • 0
ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ

ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਜਲੰਧਰ/ਹੁਸ਼ਿਆਰਪੁਰ 14 ਮਈ (ਜਸਵਿੰਦਰ ਸਿੰਘ ਆਜ਼ਾਦ)- ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ ਆਫ ਇੰਡੀਆ ਦੀ ਵਿਸ਼ੇਸ਼ ਮੀਟਿੰਗ ਜੰਡੂ ਸਿੰਘਾ ਪੈਟਰੋਲ ਪੰਪ ਨਜ਼ਦੀਕ ਚਿੱਲ ਐਂਡ ਗਰਿੱਲ ਰੈਸਟੋਰੈਂਟ ਵਿਖੇ ਹੋਈ। ਜਿਸ ਵਿੱਚ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਵਿਨੋਦ ਕੌਸ਼ਲ ਸਕੱਤਰ ਜਨਰਲ ਪੰਜਾਬ, ਤਰਸੇਮ ਦੀਵਾਨਾ ਸੰਗਠਨ ਸਕੱਤਰ ਪੰਜਾਬ, ਜਸਵਿੰਦਰ ਸਿੰਘ ਆਜ਼ਾਦ ਚੇਅਰਮੈਨ ਪੰਜਾਬ, ਬਲਵੀਰ ਸਿੰਘ ਸੈਣੀ ਪ੍ਰਧਾਨ ਪੰਜਾਬ, ਗੁਰਵਿੰਦਰ ਸਿੰਘ ਪਲਾਹਾ ਉਪ ਚੇਅਰਮੈਨ ਪੰਜਾਬ, ਸੁਨੀਲ ਲਾਖਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਅਮਰਜੀਤ ਸਿੰਘ ਜੰਡੂ ਸਿੰਘਾ ਜਨਰਲ ਸਕੱਤਰ ਪੰਜਾਬ, ਵਿਕਾਸ ਸੂਦ ਜਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਵਿਸ਼ੇਸ਼ ਤੌਰ ਤੇ ਪੁੱਜੇ। ਜਿਨ੍ਹਾਂ ਦਾ ਜਲੰਧਰ ਯੂਨਿਟ ਦੇ ਸਮੂਹ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

ਪ੍ਰੋਗਰਾਮ ਵਿਚ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਤੋਂ ਪੁੱਜੇ ਤਰਸੇਮ ਦੀਵਾਨਾ ਜੀ ਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ ਅਤੇ ਜਲੰਧਰ ਯੂਨਿਟ ਦੇ ਸਾਰੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਕੇਕ ਖਿਲਾਉਣ ਦੇ ਨਾਲ-ਨਾਲ ਵਧਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਪੱਤਰਕਾਰ ਸਾਥੀਆਂ ਦੇ ਅਧਿਕਾਰਾਂ ਦੀ ਰਾਖੀ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਸਮੂਹ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਹੀ ਹੋ ਸਕਦੀ ਹੈ

ਪੱਤਰਕਾਰ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਤਰਸੇਮ ਦੀਵਾਨਾ ਸੰਗਠਨ ਸਕੱਤਰ ਅਤੇ ਵਿਨੋਦ ਕੌਸ਼ਲ ਸਕੱਤਰ ਜਰਨਲ ਨੇ ਕਿਹਾ ਕਿ ਪੱਤਰਕਾਰ ਸਾਥੀਆਂ ਦੇ ਅਧਿਕਾਰਾਂ ਦੀ ਰਾਖੀ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਸਮੂਹ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਹੀ ਹੋ ਸਕਦੀ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਇੱਕਜੁਟ ਹੋਣਾ ਪਵੇਗਾ। ਉਨ੍ਹਾਂ ਆਪਣੇ ਸੰਬੋਧਨ ਵਿਚ ਇਹ ਵੀ ਕਿਹਾ ਕਿ ਪੱਤਰਕਾਰ ਜਿੰਨੇ ਇਕਜੁਟ ਹੋਣਗੇ, ਉਨੀ ਜਲਦੀ ਹੀ ਪੱਤਰਕਾਰਾਂ ਦੀਆਂ ਸਮਸਿਆਵਾਂ ਦਾ ਹੱਲ ਹੋਵੇਗਾ।

ਉਨ੍ਹਾਂ ਕਿਹਾ ਕਿ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ (ਇੰਡੀਆ) ਆਪਣੇ ਜਥੇਬੰਦੀ ਦੇ ਸਮੂਹ ਪੱਤਰਕਾਰ ਭਾਈਚਾਰੇ ਲਈ ਸਮੂਹ ਪੱਤਰਕਾਰਾਂ ਦੇ ਪੀਲੇ ਕਾਰਡ ਬਣਾਉਣ, ਟੋਲ ਪਲਾਜ਼ਾ ਤੋਂ ਲਾਂਘਾ ਮੁਫ਼ਤ ਕਰਵਾਉਣ, ਪੱਤਰਕਾਰਾਂ ਦਾ ਮੈਡੀਕਲ ਬੀਮਾ ਅਤੇ ਦੁਰਘਟਨਾ ਬੀਮਾ ਕਰਵਾਉਣ ਦੇ ਨਾਲ ਨਾਲ ਫੀਲਡ ਵਿੱਚ ਕੰਮ ਕਰਦਿਆਂ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਦਰਪੇਸ਼ ਮਸ਼ਕਿਲਾਂ ਦੇ ਹੱਲ ਲਈ ਸਰਕਾਰੀ ਤੌਰ ‘ਤੇ ਠੋਸ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਲਈ ਸਰਕਾਰੀ ਰੈਸਟ ਹਾਊਸ ਵਿੱਚ ਠਹਿਰਣ, ਰੇਲਵੇ ਅਤੇ ਬੱਸ ਸਫਰ ਲਈ ਰਿਆਇਤੀ ਦਰਾਂ ਦੇ ਪਾਸ ਲਾਗੂ ਕਰਵਾਉਣੇ ਵੀ ਐਸੋਸੀਏਸ਼ਨ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹਨ। ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਇਸ ਐਸੋਸੀਏਸ਼ਨ ਦੇ ਮੈਂਬਰ ਬਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਵਿੱਚ ਮੈਂਬਰ ਬਨਣ ਦੀ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਫ੍ਰੀ ਮੈਂਬਰਸ਼ਿੱਪ ਦਿਤੀ ਜਾਂਦੀ ਹੈ।

ਇਸ ਮੌਕੇ ਸਾਬਕਾ ਮੈਂਬਰ ਅਸ਼ੋਕ ਕੁਮਾਰ ਕਪੂਰ ਪਿੰਡ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਇਸ ਮੌਕੇ ਸਾਬਕਾ ਮੈਂਬਰ ਅਸ਼ੋਕ ਕੁਮਾਰ ਕਪੂਰ ਪਿੰਡ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ਦਾ ਸਟੇਜ ਸੰਚਾਲਨ ਜਿਲ੍ਹਾ ਜਲੰਧਰ ਪ੍ਰਧਾਨ ਪਰਵੀਨ ਨਈਅਰ ਵਲੋਂ ਬਾਖੂਬੀ ਕੀਤਾ ਗਿਆ ਅਤੇ ਮੀਟਿੰਗ ਵਿੱਚ ਪੁੱਜੇ ਗੁਰਮੀਤ ਸਿੰਘ ਰਾਏਪੁਰ ਅਤੇ ਅਮਰਿੰਦਰਜੀਤ ਸਿੰਘ ਸਿੱਧੂ ਨੂੰ ਜਿਲ੍ਹਾ ਜਲੰਧਰ ਦੇ ਐਡਵਾਈਜ਼ਰ ਵਜੋਂ ਅਤੇ ਤਰਨਜੀਤ ਸਿੰਘ ਗੱਗੂ ਨੂੰ ਜੁਆਇੰਟ ਸੈਕਟਰੀ, ਜੇ.ਐਸ. ਸੋਢੀ ਨੂੰ ਸੈਕਟਰੀ ਜਨਰਲ ਜਲੰਧਰ ਦਾ ਅਹੁੱਦਾ ਦੇ ਕੇ ਨਿਵਾਜਿਆ ਗਿਆ।

ਇਸ ਮੌਕੇ ਤੇ ਜਿਲ੍ਹਾ ਜਲੰਧਰ ਚੇਅਰਮੈਨ ਕਰਮਵੀਰ ਸਿੰਘ, ਉਪ ਚੇਅਰਮੈਨ ਪਰਮਜੀਤ ਸਿੰਘ ਮੱਲ, ਪ੍ਰਧਾਨ ਪਰਵੀਨ ਨਈਅਰ ਕੰਗਣੀਵਾਲ, ਬਲਵੀਰ ਸਿੰਘ ਕਰਮ ਆਦਮਪੁਰ (ਸੀਨੀਅਰ ਮੀਤ ਪ੍ਰਧਾਨ ਜਲੰਧਰ), ਕੁਲਦੀਪ ਲੇਸੜੀਵਾਲ (ਜਲੰਧਰ ਮੀਤ ਪ੍ਰਧਾਨ), ਸੰਦੀਪ ਪੰਡੋਰੀ (ਜਲੰਧਰ ਮੀਤ ਪ੍ਰਧਾਨ), ਗਨੇਸ਼ ਸ਼ਰਮਾ (ਜਲੰਧਰ ਸਕੱਤਰ), ਦਲਵੀਰ ਸਿੰਘ ਜਲੰਧਰ (ਜਲੰਧਰ ਜਰਨਲ ਸਕੱਤਰ), ਪਰਮਜੀਤ ਸਿੰਘ ਆਦਮਪੁਰ (ਜਲੰਧਰ ਜੁਆਇੰਟ ਸਕੱਤਰ), ਯੋਗਰਾਜ ਸਿੰਘ ਹਰੀਪੁਰ (ਜਲੰਧਰ ਪੀ.ਆਰ.ਉ), ਦਲਜੀਤ ਸਿੰਘ ਕਲਸੀ (ਜਲੰਧਰ ਕੈਸ਼ੀਅਰ), ਕੈਮਰਾਮੈਨ ਅਸ਼ੋਕ ਭਗਤ, ਸਾਬੀ ਕਪੂਰ ਪਿੰਡ (ਜੁਆਇੰਟ ਕੈਸ਼ੀਅਰ), ਕਮਲ ਕੰਗਣੀਵਾਲ (ਜਲੰਧਰ ਸਕੱਤਰ), ਹਰਪ੍ਰੀਤ ਸਿੰਘ ਆਦਮਪੁਰ, ਗਣੇਸ਼ ਸ਼ਰਮਾ ਆਦਮਪੁਰ, ਰਣਜੀਤ ਸਿੰਘ ਕੰਦੋਲਾ, ਗੁਰਨਾਮ ਸਿੰਘ ਗਾਮਾ ਪੰਡੋਰੀ, ਕੁਲਦੀਪ ਲੇਸੜੀਵਾਲ ਹਾਜ਼ਰ ਸਨ।

Leave a Reply

Your email address will not be published. Required fields are marked *