
ਜਲੰਧਰ 17 ਨਵੰਬਰ (ਜਸਵਿੰਦਰ ਸਿੰਘ ਆਜ਼ਾਦ)- ਐਂਟੀ ਨਾਰਕੋਟਿਕ ਸੈੱਲ ਕਾਂਗਰਸ ਯੂਨਿਟ ਜਲੰਧਰ ਵਲੋਂ ਬਸ ਸਟੈਡ ਨਜ਼ਦੀਕ ਪ੍ਰਕਾਸ਼ ਹੋਟਲ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਜਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਕੈਰੋਂ ਦੀ ਵਿਸ਼ੇਸ਼ ਅਗਵਾਈ ਵਿੱਚ 18 ਨਵੰਬਰ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਲਲਿਤ ਕੁਮਾਰ ਲਵਲੀ ਜਿਲ੍ਹਾ ਮੀਤ ਪ੍ਰਧਾਨ ਨੇ ਦਸਿਆ ਕਿ ਇਸ ਸਮਾਗਮ ਮੌਕੇ ਨਸ਼ਾ ਛੁਡਾਊ ਕੇਂਦਰ ਸੰਗਰੂਰ ਤੋਂ ਪ੍ਰੋਜੈਕਟ ਡਾਇਰੈਕਟਰ ਸ੍ਰੀ ਮੋਹਨ ਸ਼ਰਮਾ ਅਤੇ ਸੀਨੀਅਰ ਪੱਤਰਕਾਰ ਮੇਹਰ ਮਲਿਕ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ। ਜਿਨ੍ਹਾਂ ਦਾ ਸਮਾਗਮ ਦੌਰਾਨ ਵਿਸ਼ੇਸ਼ ਸਨਾਮਨ ਕੀਤਾ ਜਾਵੇਗਾ। ਸ. ਹਰਵਿੰਦਰ ਸਿੰਘ ਚਿਟਕਾਰਾ ਦੇ ਮੁੱਖ ਦਫਤਰ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਚੇਅਰਮੈਨ ਸੁਰਿੰਦਰ ਸਿੰਘ ਕੌਰੇ ਨੇ ਜਿਥੇ ਪੁੱਜੇ ਮੈਂਬਰਾਂ ਨੂੰ ਐਂਟੀ ਨਾਰਕੋਟਿਕ ਸੈੱਲ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਉਥੇ ਉਨ੍ਹਾਂ ਸਮੂਹ ਮੈਂਬਰਾਂ ਨੂੰ ਸਮਾਗਮ ਵਿੱਚ ਹੁੰਮਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਹਰਵਿੰਦਰ ਸਿੰਘ ਚਿਟਕਾਰਾ, ਯਸ਼ਪਾਲ ਸਫਰੀ, ਲਵ ਸ਼ਰਮਾ, ਲਲਿਤ ਲਵਲੀ, ਵਿਨੋਦ ਕੁਮਾਰ, ਰਵੀ ਕੰਗਣੀਵਾਲ, ਦਲਜੀਤ ਸਿੰਘ, ਲਖਵਿੰਦਰ ਸਿੰਘ, ਅਵਤਾਰ ਦਾਸ ਹਾਜ਼ਰ ਸਨ।