ਗੁਰੂ ਨਾਨਕ ਦੇਵ ਜੀ ਦੇ ਪ੍ਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

  • By admin
  • November 18, 2021
  • 0
ਨਗਰ ਕੀਰਤਨ

ਜਲੰਧਰ/ਫਗਵਾੜਾ 18 ਨਵੰਬਰ (ਹਰੀਸ਼ ਭੰਡਾਰੀ)- ਦੁਸਾਂਝ ਕਲਾਂ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਸੰਗ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਸੰਗ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਿਆਵਾਂ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਸਮੇਂ ਸੰਗਤਾਂ ਵੱਲੋਂ ਰਸਤੇ ਵਿੱਚ ਨਗਰ ਕੀਰਤਨ ਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੇ ਚਾਹ ਪਕੌੜੀਆਂ ਦਾ ਅਤੇ ਫ਼ਲ ਫਰੂਟ ਦਾ ਲੰਗਰ ਵੀ ਲਗਾਏ ਗਏ। ਇਸ ਨਗਰ ਕੀਰਤਨ ਵਿੱਚ ਪੰਥਕ ਢਾਡੀ ਜੱਥਾ ਬੀਬੀ ਗੁਰਵਿੰਦਰ ਕੌਰ ਖਾਲਸਾ ਜੰਡਿਆਲੇ ਵਾਲੇ ਨੂੰ ਸੰਗਤਾਂ ਨੂੰ ਗੁਰੂ ਇਤਹਾਸ ਨਾਲ ਜੋੜਿਆ। ਇਸ ਮੌਕੇ ਪ੍ਧਾਨ ਕਮਲਜੀਤ ਸਿੰਘ, ਸਕੱਤਰ ਹਰਵਿੰਦਰ ਸੋਢੀ ਸਿੰਘ, ਖਜਾਨਚੀ ਬਲਵਿੰਦਰ ਸਿੰਘ, ਮੇਹਰ ਸਿੰਘ, ਗੁਰਦੇਵ ਸਿੰਘ ਫੱਕੀ, ਹੈਂਡ ਗ੍ਰੰਥੀ ਜਗਮੋਹਨ ਸਿੰਘ ਅਤੇ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *