ਕਾਂਗਰਸ ਪਾਰਟੀ ਨੂੰ ਭਰਵਾਂ ਹੁੰਗਾਰਾ, ਅਕਾਲੀ ਆਗੂ ਹੋਏ ਪਾਰਟੀ ਵਿੱਚ ਸ਼ਾਮਲ

ਕਾਂਗਰਸ ਪਾਰਟੀ

ਫਿਲੌਰ ਜਲੰਧਰ 1 ਮਈ (ਜਸਵਿੰਦਰ ਸਿੰਘ ਆਜ਼ਾਦ)- ਲੋਕ ਸਭਾ ਹਲਕਾ ਜਲੰਧਰ ਵਿਖੇ 10 ਮਈ ਨੂੰ ਹੋਣ ਵਾਲੀ ਜਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਚੋਣ ਮੁਹਿੰਮ ਨੂੰ ਉਸ ਵਕਤ ਭਾਰੀ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਤਿਲਕ ਰਾਜ ਨੰਬਰਦਾਰ ਆਪਣੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਉਹਨਾਂ ਨਾਲ ਹੋਰਨਾਂ ਸਮੇਤ ਸੋਮਨਾਥ, ਸੋਮੀ, ਮੱਖਣ ਲਾਲ, ਸੁਨਹਿਰੀ ਅਤੇ ਬਿਮਲਾ ਦੇਵੀ ਵੀ ਸ਼ਾਮਲ ਹੋਏ।

ਗੁਰਾਇਆ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਤਿਲਕ ਰਾਜ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਲਾਰਿਆਂ ਤੋਂ ਪੰਜਾਬ ਦੇ ਲੋਕ ਅੱਕ ਚੁੱਕੇ ਹਨ ਅਤੇ ਜਲੰਧਰ ਜ਼ਿਮਨੀ ਚੋਣ ਇਹਨਾਂ ਪਾਰਟੀਆਂ ਨੂੰ ਸਬਕ ਸਿਖਾਉਣ ਦਾ ਸੁਨਹਿਰੀ ਮੌਕਾ ਹੈ।

ਇਸ ਮੌਕੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਵਿਅਕਤੀਆਂ ਦਾ ਸਵਾਗਤ ਹੈ। ਕਾਂਗਰਸ ਪਾਰਟੀ ਸਾਰਿਆਂ ਦੇ ਸਰਬਪੱਖੀ ਵਿਕਾਸ ਨੂੰ ਅੱਗੇ ਰੱਖ ਕੇ ਚੱਲਣ ਵਾਲੀ ਪਾਰਟੀ ਹੈ ਅਤੇ ਸਮਾਜ ਦੀ ਤਰੱਕੀ ਲਈ ਚਿੰਤਾ ਕਰਨ ਵਾਲੇ ਹਰ ਸ਼ਖਸ ਦਾ ਕਾਂਗਰਸ ਵਿੱਚ ਸਵਾਗਤ ਹੈ।

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਆਖਿਆ ਕਿ ਉਹ ਸਾਰੇ ਨਵੇਂ ਜੁੜੇ ਆਗੂਆਂ ਨੂੰ ਜੀ ਆਇਆਂ ਨੂੰ ਆਖਦੇ ਹਨ

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਆਖਿਆ ਕਿ ਉਹ ਸਾਰੇ ਨਵੇਂ ਜੁੜੇ ਆਗੂਆਂ ਨੂੰ ਜੀ ਆਇਆਂ ਨੂੰ ਆਖਦੇ ਹਨ ਤੇ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਆਖਿਆ ਕਿ ਉਨ੍ਹਾਂ ਦੇ ਸਵਰਗ ਵਾਸੀ ਪਿਤਾ ਸੰਤੋਖ ਸਿੰਘ ਚੌਧਰੀ ਜੀ ਤੋਂ ਪ੍ਰੇਰਣਾ ਲੈ ਕੇ ਹੀ ਉਹ ਵੀ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਹਨ ਅਤੇ ਹਰ ਇੱਕ ਵਰਕਰ ਲਈ ਉਨ੍ਹਾਂ ਦੇ ਘਰ ਦੇ ਦਰਵਾਜੇ ਹਮੇਸ਼ਾ ਖੁੱਲੇ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਯਕੀਨ ਵਿੱਚ ਬਦਲ ਰਹੀ ਹੈ ਤੇ ਲੋਕਾਂ ਦੇ ਪਿਆਰ ਤੇ ਸਮਰਥਨ ਨਾਲ ਪਾਰਟੀ ਹੋਰ ਅੱਗੇ ਵਧੇਗੀ।

ਇਸ ਮੌਕੇ ਹਲਕਾ ਤਰਨਤਾਰਨ ਦੇ ਸੀਨੀਅਰ ਕਾਂਗਰਸੀ ਆਗੂ ਕਰਨਬੀਰ ਸਿੰਘ ਬੁਰਜ, ਸੇਵਾ ਮੁਕਤ ਇੰਸਪੈਕਟਰ ਅਜੀਤ ਸਿੰਘ ਢਿੱਲੋਂ, ਨਵਰੂਪ ਸਿੰਘ ਡਾਲੇਕੇ, ਸਰਵਜੀਤ ਸਿੰਘ ਸਰਪੰਚ, ਪੁਨੀਤ ਸੋਹਲ, ਹੈਪੀ ਜੋਹਲ, ਅਵਤਾਰ ਸਿੰਘ ਢਿੱਲੋਂ, ਗੁਰਪਾਲ ਸਿੰਘ ਜਗਤਪੁਰਾ, ਰਵੇਲ ਸਿੰਘ ਜਗਤਪੁਰਾ, ਕਮਲੇਸ਼ ਕੁਮਾਰ ਲੰਬੜਦਾਰ, ਹੁਸਨ ਲਾਲ, ਮਲਕੀਤ ਸਿੰਘ ਗਹਿਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *