
ਜਲੰਧਰ 18 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਨਾਨ-ਟੀਚਿੰਗ ਮੁਲਾਜਿਮਾਂ ਵੱਲੋ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ, ਪੰਜਾਬ ਦੇ ਹੁਕਮ ਅਨੁਸਾਰ ਮਿਤੀ 18.12.2021 ਤੋਂ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦੇ ਅੰਤਰਗਤ ਅੱਜ ਹੰਸ ਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਵਿਖੇ ਨਾਨ-ਟੀਚਿੰਗ ਸਟਾਫ ਯੂਨੀਅਨ, ਜਲੰਧਰ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਜਿਸ ਵਿੱਚ ਸ਼੍ਰੀ ਗੁਰਦੇਵ ਵਿਰਦੀ, ਪ੍ਰਧਾਨ, ਸ਼੍ਰੀ ਮਾਤਾ ਫੇਰ ਕੋਰੀ, ਸਕੱਤਰ, ਸ਼੍ਰੀ ਰਮਨ ਬਹਿਲ, ਸ਼੍ਰੀ ਰਵੀ ਮੈਨੀ, ਸ਼੍ਰੀਮਤੀ ਇੰਦੂ ਬਾਲਾ, ਕੁਮਾਰੀ ਰਕਸ਼ਾ ਰਾਣੀ, ਸ਼੍ਰੀਮਤੀ ਅਨੁਪਮਾ, ਸ਼੍ਰੀਮਤੀ ਸੋਨੀਆ, ਸ਼੍ਰੀ ਤੇਜ ਕੁਮਾਰ, ਸ਼੍ਰੀ ਸੁਰੇਸ਼ ਕੁਮਾਰ, ਸ਼੍ਰੀ ਕਮਲੇਸ਼ ਪਾਂਡੇ, ਸ਼੍ਰੀ ਰਾਜੇਸ਼ ਕੁਮਾਰ, ਸ਼੍ਰੀ ਰਾਜੇਸ਼ ਕਨੌਜੀਆ, ਸ਼੍ਰੀ ਕਰਮਚੰਦ, ਸ਼੍ਰੀ ਹੇਮਰਾਜ, ਸ਼੍ਰੀ ਰਾਜੀਵ ਭਾਟੀਆ, ਸ਼੍ਰੀ ਬੇਚਨ ਲਾਲ, ਸ਼੍ਰੀ ਰਾਮ ਲੁਭਾਇਆ, ਸ਼੍ਰੀ ਸ਼ਿਵ ਲਾਲ ਅਤੇ ਯੂਨੀਅਨ ਦੇ ਹੋਰ ਮੈਂਬਰ ਵੀ ਸ਼ਾਮਿਲ ਹੋਏ। ਯੂਨੀਅਨ ਦੇ ਸਾਰੇ ਮੈਂਬਰਾਂ ਨੇ ਕਾਲਜ ਮੇਨ ਗੇਟ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਕੰਮਕਾਜ ਪੂਰੀ ਤਰਾਂ ਠੱਪ ਰਿਹਾ। ਯੂਨੀਅਨ ਦੀਆਂ ਮੰਗਾਂ ਵਿੱਚ ਮੁੱਖ ਤੌਰ ਤੇ ਏਡਿਡ ਕਾਲਜਾਂ ਦੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 1.12.2011 ਤੋਂ ਸੋਧੇ ਹੋਏ ਗ੍ਰੇਡ-ਪੇ ਦੀ ਨੋਟੀਫਿਕੇਸ਼ਨ ਜਾਰੀ ਕਰਨਾ, 01.08.2009 ਤੋਂ ਵਧੀ ਹੋਈ ਦਰ ਨਾਲ ਹਾਊਸ ਰੈਂਟ ਅਤੇ ਮੈਡੀਕਲ ਭੱਤਾ 350/- ਤੋਂ ਵਧਾ ਕੇ 500/- ਦੀ ਨੋਟੀਫਿਕੇਸ਼ਨ ਜਾਰੀ ਕਰਨਾ (ਇਹ ਲਾਭ ਇਨਾਂ ਕਾਲਜਾਂ ਵਿੱਚ ਕੰਮ ਕਰ ਰਹੇ ਟੀਚਿੰਗ ਅਮਲੇ ਨੂੰ ਦੇ ਦਿੱਤਾ ਗਿਆ ਹੈ)
ਡੀ.ਏ. ਦੀ ਬਕਾਇਆ ਰਾਸ਼ੀ ਲਈ ਨੋਟੀਫਿਕੇਸ਼ਨ ਜਾਰੀ ਕਰਨਾ, 01.01.2017 ਤੋਂ 5% ਦੀ ਅੰਤਰਿਮ ਰਾਹਤ ਦਾ ਨੋਟੀਫਿਕੇਸ਼ਨ ਜਾਰੀ ਕਰਨਾ, ਏਡਿਡ ਕਾਲਜਾਂ ਦੀਆਂ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਖਾਲੀ ਪੋਸਟਾਂ ਭਰਨ ਤੇ ਲੱਗੀ ਰੋਕ ਹਟਾਈ ਜਾਵੇ, ਏਡਿਡ ਕਾਲਜਾਂ ਵਿੱਚ ਠੇਕੇ ਦੇ ਆਧਾਰ ਤੇ ਤਿੰਨ ਸਾਲ ਪੂਰੇ ਕਰ ਚੁੱਕੇ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ, ਸਰਕਾਰੀ ਮੁਲਾਜਿਮਾਂ ਦੀ ਤਰਜ ਤੇ ਏਡਿਡ ਕਾਲਜਾਂ ਵਿੱਚ ਨਵੇਂ 6ਵੇਂ ਪੇ-ਕਮਿਸ਼ਨ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।