ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਗਿਆ

  • By admin
  • July 22, 2023
  • 0
ਰਾਸ਼ਟਰਪਤੀ ਰਾਜ

ਜਲੰਧਰ 21 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਅੰਬੇਡਕਰਾਈਟ ਲੀਗਲ ਫੋਰਮ, ਜਲੰਧਰ ਵੱਲੋਂ ਮਨੀਪੁਰ ਵਿੱਚ ਕੂਕੀ ਆਦਿਵਾਸੀ ਔਰਤਾਂ ਨਾਲ ਅਣਮਨੁੱਖੀ ਸਲੂਕ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਅਤੇ ਮਨੀਪੁਰ ਵਿੱਚ ਲਗਾਤਾਰ ਹੋ ਰਹੀ ਹਿੰਸਾ ਨੂੰ ਰੋਕਣ ਵਿੱਚ ਨਾਕਾਮਯਾਬ ਰਹੀ ਸੂਬਾ ਸਰਕਾਰ ਨੂੰ ਬਰਖਾਸਤ ਕਰਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਲਈ ਜਲੰਧਰ ਦੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਗਿਆ।

ਫੋਰਮ ਦੇ ਮੈਂਬਰਾਂ ਨੇ ਆਪਣੇ ਮੰਗ ਪੱਤਰ ਵਿੱਚ ਕਿਹਾ ਕਿ ਪਿਛਲੇ ਦਿਨੀਂ ਮਈ ਮਹੀਨੇ ਵਿੱਚ ਮਨੀਪੁਰ ਵਿੱਚ ਕੁੱਕੀ ਆਦਿਵਾਸੀ ਔਰਤਾਂ ਨਾਲ ਕੁਝ ਲੋਕਾਂ ਵੱਲੋਂ ਅਣਮਨੁੱਖੀ ਸਲੂਕ ਕੀਤਾ ਗਿਆ ਸੀ। ਉਕਤ ਘਟਨਾ ਦੀ ਇਕ ਬੇਹੱਦ ਸ਼ਰਮਨਾਕ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਉਕਤ ਔਰਤਾਂ ਨੂੰ ਸੜਕ ‘ਤੇ ਨਗਨ ਹਾਲਤ ‘ਚ ਘੁੰਮਾਇਆ ਜਾ ਰਿਹਾ ਹੈ, ਜਦਕਿ ਪੀੜਤ ਔਰਤਾਂ ਉਨ੍ਹਾਂ ਤੋਂ ਰਹਿਮ ਦੀ ਭੀਖ ਮੰਗ ਰਹੀਆਂ ਹਨ।

ਦੋਸ਼ੀਆਂ ‘ਤੇ ਉਕਤ ਔਰਤਾਂ ਨਾਲ ਸਮੂਹਿਕ ਬਲਾਤਕਾਰ ਕਰਨ ਦਾ ਵੀ ਦੋਸ਼ ਹੈ। ਜ਼ਿਕਰਯੋਗ ਹੈ ਕਿ ਮਣੀਪੁਰ ‘ਚ ਪਿਛਲੇ ਢਾਈ ਮਹੀਨਿਆਂ ਤੋਂ ਲਗਾਤਾਰ ਹਿੰਸਾ ਦੀਆਂ ਘਟਨਾਵਾਂ ਹੋ ਰਹੀਆਂ ਹਨ ਅਤੇ ਇਸ ‘ਚ ਕਈ ਬੇਕਸੂਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਨੀਪੁਰ ਦੀ ਸੂਬਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਇਸ ਮੰਗ ਪੱਤਰ ਰਾਹੀਂ ਅੰਬੇਡਕਰਾਈਟ ਲੀਗਲ ਫੋਰਮ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਉਪਰੋਕਤ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਲਗਾਤਾਰ ਹੋ ਰਹੀ ਹਿੰਸਾ ਨੂੰ ਠੱਲ੍ਹ ਨਾ ਪਾਉਣ ਵਾਲੀ ਮਨੀਪੁਰ ਦੀ ਸੂਬਾ ਸਰਕਾਰ ਨੂੰ ਬਰਖਾਸਤ ਕਰਕੇ ਰਾਸ਼ਟਰਪਤੀ ਰਾਜ ਲਗਾਇਆ ਜਾਵੇ।

ਇਸ ਮੌਕੇ ਹੇਠ ਲਿਖੇ ਐਡਵੋਕੇਟ ਹਾਜ਼ਰ ਸਨ। ਐਡਵੋਕੇਟ ਸੰਨੀ ਕੌਲ, ਐਡਵੋਕੇਟ ਰਾਜੂ ਅੰਬੇਡਕਰ, ਐਡਵੋਕੇਟ ਮਧੂ ਰਚਨਾ, ਐਡਵੋਕੇਟ ਜਗਜੀਵਨ ਰਾਮ, ਐਡਵੋਕੇਟ ਸੂਰਜ ਲਾਡੀ, ਐਡਵੋਕੇਟ ਵਰੁਣ ਸਿੱਧੂ, ਐਡਵੋਕੇਟ ਵਾਸੁਦੇਵ ਅਤੇ ਐਡਵੋਕੇਟ ਸਾਕਸ਼ੀ ਕਲੇਰ ਸ਼ਾਮਲ ਸਨ।

Leave a Reply

Your email address will not be published. Required fields are marked *