
• ਪੱਤਰਕਾਰਾਂ ਦੀ ਭਲਾਈ ਅਤੇ ਸਮਾਜਿਕ ਸਾਰੋਕਾਰਾਂ ਨਾਲ ਸੰਬੰਧਿਤ 5 ਨੁਕਾਤੀ ਮੰਗ ਪੱਤਰ ਸੌਂਪਿਆ
•ਵੈਰੀਫਿਕੇਸ਼ਨ ਲਈ ਪੁਲਿਸ ਵੱਲੋਂ ਲਏ ਜਾ ਰਹੇ 200 ਰੁਪਏ ਦਾ ਮੁੱਦਾ ਜ਼ਿਲਾ ਪੁਲਿਸ ਮੁਖੀ ਦੇ ਧਿਆਨ ਵਿੱਚ ਲਿਆਂਦਾ-ਆਸੀ
ਹੁਸ਼ਿਆਰਪੁਰ 9 ਮਈ (ਤਰਸੇਮ ਦੀਵਾਨਾ)- ਪੱਤਰਕਾਰਾਂ ਦੀ ਭਲਾਈ ਦੇ ਪ੍ਰਮੁੱਖ ਮੁੱਦਿਆਂ ਨੂੰ ਮੁੱਖ ਰੱਖਦਿਆਂ “ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਆਫ (ਇੰਡੀਆ) ਪੰਜਾਬ” ਦਾ ਵਫ਼ਦ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ 5 ਨੁਕਾਤੀ ਮੰਗ ਪੱਤਰ ਸੌਂਪਿਆ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ ਵੀ ਮੌਜੂਦ ਸਨ। ਇਸ ਵਫ਼ਦ ਵਿੱਚ ਤਰਸੇਮ ਦੀਵਾਨਾ ਜੁਆਇੰਟ ਸਕੱਤਰ ਇੰਡੀਆ, ਗੁਰਬਿੰਦਰ ਸਿੰਘ ਪਲਾਹਾ ਵਾਈਸ ਚੇਅਰਮੈਨ ਪੰਜਾਬ, ਵਿਕਾਸ ਸੂਦ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ,ਓਪੀ ਰਾਣਾ ਜ਼ਿਲਾ ਜਨਰਲ ਸਕੱਤਰ ਆਦਿ ਹਾਜ਼ਿਰ ਸਨ।
ਪੱਤਰਕਾਰ ਜੱਥੇਬੰਦੀ ” ਵਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਵਿੱਚ ਸੂਬੇ ਭਰ ‘ਚ ਲਾਡੋਵਾਲ ਟੋਲ ਪਲਾਜ਼ਾ ਸਮੇਤ ਸਮੂੰਹ ਨੈਸ਼ਨਲ ਹਾਈਵੇ ਤੇ ਲੱਗੇ ਟੋਲ ਪਲਾਜਿਆਂ ਤੇ ਪੱਤਰਕਾਰ ਭਾਈਚਾਰੇ ਨੂੰ ਟੋਲ ਮੁਆਫ ਕਰਵਾਉਣ, ਪੱਤਰਕਾਰਾਂ ਤੇ ਗਲਤ ਕੇਸ ਦਰਜ ਹੋਣ ਕਾਰਨ ਪੀਲ਼ੇ ਕਾਰਡ ਅਤੇ ਹੋਰ ਸਹੂਲਤਾਂ ਮਾਣਯੋਗ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੱਕ ਰੱਦ ਨਾ ਕੀਤੇ ਜਾਣ।
ਪੱਤਰਕਾਰ ਖਿਲਾਫ ਪਰਚਾ ਕਰਨ ਤੋਂ ਪਹਿਲਾਂ ਇਸ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਕਮੇਟੀ ਬਣਾਈ ਜਾਵੇ
ਪੱਤਰਕਾਰ ਖਿਲਾਫ ਪਰਚਾ ਕਰਨ ਤੋਂ ਪਹਿਲਾਂ ਇਸ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਕਮੇਟੀ ਬਣਾਈ ਜਾਵੇ ਜਿਸ ਵਿੱਚ ਡਿਪਟੀ ਕਮਿਸ਼ਨਰ ਦੇ ਨਾਲ ਐਸ.ਪੀ. ਰੈਂਕ ਦੇ ਅਧਿਕਾਰੀ ਅਤੇ ਸਥਾਨਕ ਡੀ.ਪੀ.ਆਰ.ਓ. ਨੂੰ ਵੀ ਮੈਂਬਰ ਲਿਆ ਜਾਵੇ, ਵੱਖ ਵੱਖ ਵਿਭਾਗਾਂ ਦੇ ਮੁਲਾਜਮਾਂ ਅਤੇ ਸਮਾਜ ਸੇਵੀਆਂ ਵਾਂਗ 15 ਅਗਸਤ ਅਤੇ 26 ਜਨਵਰੀ ਨੂੰ ਜਿਲ੍ਹੇ ਵਿੱਚ ਲੋਕ ਹਿੱਤਾਂ ਲਈ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਪੱਤਰਕਾਰਾਂ ਨੂੰ ਵੀ ਹਰ ਸਾਲ ਸਨਮਾਨਿਤ ਕੀਤਾ ਜਾਵੇ ਅਤੇ ਪੱਤਰਕਾਰਾਂ ਦੀਆਂ ਰਜਿਸਟਰਡ ਸੰਸਥਾਵਾਂ ਦੇ ਪੈਨਲ ਰਾਹੀਂ ਪੱਤਰਕਾਰਾਂ ਦੀ ਚੋਣ ਕੀਤੀ ਜਾਵੇ।
ਇਸ ਤੋਂ ਇਲਾਵਾ ਪੱਤਰਕਾਰਾਂ ਲਈ ਪੀਲ਼ੇ ਕਾਰਡ ਜਾਂ ਐਕਰੀਡੇਸ਼ਨ ਕਾਰਡ ਬਣਾਉਣ ਲਈ ਕੀਤੀ ਜਾ ਰਹੀ ਪੁਲਿਸ ਵੈਰੀਫ਼ਿਕੇਸ਼ਨ ਰੱਦ ਕੀਤੀ ਜਾਵੇ ਅਤੇ ਇਸ ਮਕਸਦ ਲਈ ਪੁਲਿਸ ਵੱਲੋਂ ਵੈਰੀਫਿਕੇਸ਼ਨ ਫੀਸ ਵੱਜੋਂ 200 ਰੁਪਏ ਵਸੂਲ ਕਰਨ ਦੀ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ।ਕਿਉਂਕਿ ਉਕਤ ਕਾਰਡ ਬਣਾਉਣ ਲਈ ਪਹਿਲਾਂ ਹੀ ਸਵੈ ਘੋਸ਼ਣਾ ਪੱਤਰ ਲਏ ਜਾ ਰਹੇ ਹਨ।
ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ ਨੇ “ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ:) ਪੰਜਾਬ (ਇੰਡੀਆ)” ਵੱਲੋੰ ਉਠਾਏ ਨੁਕਤਿਆਂ ਨੂੰ ਮੁੱਖ ਸਫਤਰ ਤੱਕ ਪੁਚਾ ਕੇ ਇਨ੍ਹਾਂ ਨੂੰ ਹੱਲ ਕਰਵਾਉਣ ਲਈ ਆਪਣੇ ਵੱਲੋੰ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ਼ ਦਿਵਾਇਆ ।ਉਨ੍ਹਾਂ ਦੱਸਿਆ ਕਿ ਵੈਰੀਫੇਸ਼ਨ ਲਈ ਪੁਲਿਸ ਵੱਲੋਂ ਲਏ ਜਾ ਰਹੇ 200 ਰੁਪਏ ਦਾ ਮੁੱਦਾ ਉਹ ਜ਼ਿਲਾ ਪੁਲਿਸ ਮੁਖੀ ਕੋਲ਼ ਉਠਾ ਚੁੱਕੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਪੁਲਿਸ ਮੁਲਾਜ਼ਮ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਦਿੱਤੀ ਜਾਵੇ ਅਤੇ ਪੈਸੇ ਨਾ ਦਿੱਤੇ ਜਾਣ।